Sunday, 1 August 2021

ਧਨਾਸਰੀ ਮਹਲਾ ੧ ਘਰੁ ੧ ਚਉਪਦੇ ॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥

Japosatnam.com

Punjabi Translation

ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

Japosatnam.com

LABEL

Cont...

Punjabi Translation

(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥

Japosatnam.com

English Translation

Dhanaasaree, First Mehl, First House, Chau-Padhay: One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. 

Japosatnam.com

Cont...

English Translation

By Guru’s Grace: My soul is afraid; to whom should I complain? I serve Him, who makes me forget my pains; He is the Giver, forever and ever. ||1||

Japosatnam.com