1 September 2021

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥

Japosatnam.com

Punjabi Translation

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥

Japosatnam.com