10 August 2021

ਸੋਰਠਿ ਮਹਲਾ ੩ ਘਰੁ ੧ ਤਿਤੁਕੀ ॥ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥

Japosatnam.com

Punjabi Translation

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ।

Japosatnam.com

English Translation

Sorat’h, Third Mehl, First House, Thi-Thukay: One Universal Creator God. By The Grace Of The True Guru: You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash.

Japosatnam.com