11 August 2021

ਰਾਗੁ ਧਨਾਸਿਰੀ ਮਹਲਾ ੩ ਘਰੁ ੪ ॥ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

Japosatnam.com

Punjabi Translation

ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥

Japosatnam.com

English Translation

Raag Dhanaasaree, Third Mehl, Fourth House: One Universal Creator God. By The Grace Of The True Guru: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1||

Japosatnam.com