12 August 2021

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

Japosatnam.com

Punjabi Translation

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥

Japosatnam.com

English Translation

Dhanaasaree, Fifth Mehl: The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1||

Japosatnam.com