ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ॥੧॥