ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ ॥੧॥