29 August 2021

ਸੂਹੀ ਮਹਲਾ ੫ ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥

Japosatnam.com

Punjabi Translation

ਹੇ ਭਾਈ! ਗੁਰੂ ਦੀ ਉਚਾਰੀ ਹੋਈ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ। ਜੇਹੜਾ ਜੇਹੜਾ ਮਨੁੱਖ (ਇਸ ਬਾਣੀ ਨੂੰ) ਜਪਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਉਹ ਮਨੁੱਖ ਸਦਾ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ ॥੧॥ ਰਹਾਉ ॥

Japosatnam.com