5 August 2021

ਧਨਾਸਰੀ ਮਹਲਾ ੪ ਘਰੁ ੧ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥

Japosatnam.com

Punjabi Translation

ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥

Japosatnam.com

English Translation

Dhanaasaree, Fourth Mehl, First House, Chau-Padhay: One Universal Creator God. By The Grace Of The True Guru: Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. ||1||

Japosatnam.com