7 August 2021

ਸੂਹੀ ਮਹਲਾ ੫ ॥ ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥

Japosatnam.com

Punjabi Translation

ਹੇ ਭਾਈ! ਗੁਰੂ ਮਹਾ ਪੁਰਖ ਹੀ ਮੇਰਾ (ਅਸਲ) ਸੱਜਣ ਹੈ, ਉਸ (ਗੁਰੂ) ਤੋਂ ਬਿਨਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ (ਜੋ ਮੈਨੂੰ ਪਰਮਾਤਮਾ ਦੀ ਸੂਝ ਦੇ ਸਕੇ)। ਹੇ ਭਾਈ! (ਗੁਰੂ ਮੈਨੂੰ) ਮਨ ਵਿਚ (ਇਉਂ) ਪਿਆਰਾ ਲੱਗ ਰਿਹਾ ਹੈ (ਜਿਵੇਂ) ਮਾਂ, ਪਿਉ, ਪੁੱਤਰ, ਸਨਬੰਧੀ, ਜਿੰਦ, ਪ੍ਰਾਣ (ਪਿਆਰੇ ਲੱਗਦੇ ਹਨ)।

Japosatnam.com

English Translation

Soohee, Fifth Mehl: My Perfect True Guru is my Best Friend, the Primal Being. I do not know any other than Him, Lord. He is my mother, father, sibling, child, relative, soul and breath of life. He is so pleasing to my mind, O Lord.

Japosatnam.com