8 August 2021

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

Japosatnam.com

Punjabi Translation

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥

Japosatnam.com

English Translation

Sorat’h, Fifth Mehl: He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1||

Japosatnam.com