8 September 2021

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥

Japosatnam.com

Punjabi Translation

(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥

Japosatnam.com