9 August 2021

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥

Japosatnam.com

Punjabi Translation

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ।

Japosatnam.com

English Translation

Sorat’h, Fifth Mehl, First House, Ashtpadheeyaa: One Universal Creator God. By The Grace Of The True Guru: The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power.

Japosatnam.com